
Chief Minister of Punjab
213.3K subscribers
Verified ChannelAbout Chief Minister of Punjab
Official Whatsapp Channel of Chief Minister of Punjab
Similar Channels
Swipe to see more
Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਾਨ ਕ੍ਰਾਂਤੀਕਾਰੀ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਜੀ ਨੂੰ ਉਹਨਾਂ ਦੀ ਜਨਮ ਵਰ੍ਹੇਗੰਢ ਮੌਕੇ ਆਦਰ ਸਾਹਿਤ ਯਾਦ ਕਰਦੀ ਹੈ।

ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮ, 2021 ਵਿੱਚ ਅਹਿਮ ਸੋਧ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਸੰਬੰਧੀ ਫ਼ੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। …… In a major decision aimed at streamlining and expediting the payment process for properties sold by Urban Local Bodies, the Punjab Cabinet led by Chief Minister Bhagwant Singh Mann has approved a significant amendment to the Punjab Management and Transfer of Municipal Properties Rules, 2021. A decision to this effect was taken by the Council of Ministers in a meeting held here today under the chairmanship of the Chief Minister at his official residence.

ਪੰਜਾਬ ਸਰਕਾਰ ਨੇ ਇੱਕ ਨਵੀਂ 'ਲੈਂਡ ਪੁਲਿੰਗ ਨੀਤੀ' ਲਾਗੂ ਕੀਤੀ ਹੈ ਜੋ ਪੂਰਨ ਤੌਰ 'ਤੇ ਅਤੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਬਣਾਈ ਗਈ ਹੈ। ਇਹ ਮਹੱਤਵਪੂਰਨ ਨੀਤੀ ਜ਼ਮੀਨ ਮਾਲਕਾਂ ਨੂੰ ਸੂਬੇ ਦੇ ਵਿਕਾਸ ਵਿੱਚ ਹਿੱਸੇਦਾਰ ਬਣਾਉਣ ਲਈ ਸਮਰਥਾ ਪ੍ਰਦਾਨ ਕਰਦੀ ਹੈ। …… Punjab Government has implemented an innovative Land Pooling Policy designed to foster transparent and planned urban development. This landmark policy empowers landowners as stakeholders in the state’s progress.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਪਿੰਡਾਂ ਦੀਆਂ ਪੰਚਾਇਤਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਵੱਲੋਂ ਪੰਚਾਇਤਾਂ ਨੂੰ ਅਪੀਲ ਵੀ ਕੀਤੀ ਗਈ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹਰ ਪੰਚਾਇਤ ਆਪਣੀ ਨਿਗਰਾਨੀ ਹੇਠ ਕਰਵਾਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਪਿੰਡ ਭੁੱਲਰਹੇੜੀ ਵਿਖੇ 365 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੀ ਫਿਰਨੀ ਦੇ ਆਧੁਨਿਕੀਕਰਨ, 46 ਲੱਖ ਰੁਪਏ ਨਾਲ ਪੰਚਾਇਤ ਘਰ ਦੀ ਉਸਾਰੀ ਅਤੇ 10.38 ਲੱਖ ਰੁਪਏ ਨਾਲ ਗਲੀਆਂ ਨਾਲੀਆਂ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ।