Sikh Ratnavali
24.9K subscribers
Verified ChannelAbout Sikh Ratnavali
Supreme collection of Shabad Gurbani Kirtan Path and Simran.
Similar Channels
Swipe to see more
Posts
Jo Naseeba Wich Nhi Hunda Oh Vi Etho Mil Janda Hai..🙏🙏

Please cover your head & remove your shoes before reading sri hukamnama sahib Ji Amritvele Da Hukamnama Sri Darbar Sahib, Amritsar, Ang 485, 20-02 -2025 ਅੱਜ ਦਾ ਮੁਖਵਾਕ : ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1।ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ।ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2।ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3।(ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2। ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
Please cover your head & remove your shoes before reading sri hukamnama sahib Ji Amrit Vele da Hukamnama Sri Darbar Sahib, Amritsar, Ang 489, 21-02-2025 ਅੱਜ ਦਾ ਮੁਖਵਾਕ : ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਵਿਆਖਿਆਃ (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ, (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ॥੧॥ ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ॥੧॥ ਰਹਾਉ॥ ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ॥੨॥ ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
Please cover your head & remove your shoes before reading sri hukamnama sahib Ji AMRIT VELE DA HUKAMNAMA SRI DARBAR SAHIB, SRI AMRITSAR, ANG. 762, 19-02-2025 ਅੱਜ ਦਾ ਮੁਖਵਾਕ : ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥ आज का मुखवाक: रागु सूही महला १ कुचजी ੴ सतिगुर प्रसादि ॥ मंञु कुचजी अमावणि डोसड़े हउ किउ सहु रावणि जाउ जीउ ॥ इक दू इकि चड़ंदीआ कउणु जाणै मेरा नाउ जीउ ॥ जिन्ही सखी सहु राविआ से अ्मबी छावड़ीएहि जीउ ॥ से गुण मंञु न आवनी हउ कै जी दोस धरेउ जीउ ॥ किआ गुण तेरे विथरा हउ किआ किआ घिना तेरा नाउ जीउ ॥ इकतु टोलि न अ्मबड़ा हउ सद कुरबाणै तेरै जाउ जीउ ॥ सुइना रुपा रंगुला मोती तै माणिकु जीउ ॥ से वसतू सहि दितीआ मै तिन्ह सिउ लाइआ चितु जीउ ॥ मंदर मिटी संदड़े पथर कीते रासि जीउ ॥ हउ एनी टोली भुलीअसु तिसु कंत न बैठी पासि जीउ ॥ अ्मबरि कूंजा कुरलीआ बग बहिठे आइ जीउ ॥ सा धन चली साहुरै किआ मुहु देसी अगै जाइ जीउ ॥ सुती सुती झालु थीआ भुली वाटड़ीआसु जीउ ॥ तै सह नालहु मुतीअसु दुखा कूं धरीआसु जीउ ॥ तुधु गुण मै सभि अवगणा इक नानक की अरदासि जीउ ॥ सभि राती सोहागणी मै डोहागणि काई राति जीउ ॥१॥ {पन्ना 762} ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!