Chief Minister of Punjab
February 4, 2025 at 10:36 AM
ਅੱਜ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ SSPs ਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਕਾਨੂੰਨ ਵਿਵਸਥਾ ਨਾਲ ਜੁੜੇ ਵੱਖ-ਵੱਖ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ। ਸਭ ਤੋਂ ਪਹਿਲਾਂ ਤਾਂ ਨਸ਼ੇ ਨੂੰ ਲੈਕੇ ਹੋਰ ਸਖ਼ਤ ਹੋਣ ਨੂੰ ਕਿਹਾ। ਸਮੱਗਲਰਾਂ ਦੀਆਂ ਜਾਇਦਾਦਾਂ ਅਟੈਚ ਕਰਨ ਤੇ ਪੁਲਿਸ ਅਫ਼ਸਰ ਪਿੰਡ ਲੈਵਲ 'ਤੇ ਲੋਕਾਂ ਨਾਲ ਜ਼ਿਆਦਾ ਰਾਬਤਾ ਰੱਖਣ, ਨਾਲ ਹੀ ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਕੰਮ ਕਰਨ ਦੀ ਵਚਨਬੱਧਤਾ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤੇ। ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾਂ ਸਮਰੱਥ ਹੈ।
ਪੰਜਾਬ ਪੁਲਿਸ ਦੇ ਸਹਿਯੋਗ ਨਾਲ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਾਡੀ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
👍
❤️
🙏
😢
😂
😮
44