Punjab Police India
February 2, 2025 at 05:37 PM
ਮੋਗਾ ਪੁਲਿਸ ਵੱਲੋਂ ਖ਼ੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਲੁੱਟਾਂ-ਖੋਹਾਂ ਦੀਆਂ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਦੇ 05 ਦੋਸ਼ੀਆਂ ਨੂੰ ਇੱਕ ਮੁਠਭੇੜ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਦੋਂ ਪੁਲਿਸ ਟੀਮ ਵੱਲੋਂ ਇਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਪੁਲੀਸ ਟੀਮ ’ਤੇ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੇ ਜਵਾਬ ਵਿੱਚ ਪੁਲੀਸ ਨੇ ਆਤਮ ਰੱਖਿਆ ਵਿੱਚ ਕਾਰਵਾਈ ਕੀਤੀ, ਜਿਸ ਵਿੱਚ 02 ਮੁਲਜ਼ਮ ਜ਼ਖ਼ਮੀ ਹੋ ਗਏ। ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ।
ਉਨ੍ਹਾਂ ਦੇ ਕਬਜ਼ੇ 'ਚੋਂ ਇੱਕ .32 ਬੋਰ ਰਿਵਾਲਵਰ ਅਤੇ ਹੋਰ ਮਾਰੂ ਹਥਿਆਰ ਅਤੇ ਪਿਛਲੇ ਦਿਨਾਂ ਵਿਚ ਕੋਟ ਈਸੇਂ ਖਾਂ ਤੋਂ ਖੋਹ ਕੀਤੀ ਕਾਰ ਵੀ ਬਰਾਮਦ ਕੀਤੀ ਗਈ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਰਾਜ ਭਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
👍
😮
4