Brar podcast Tv
Brar podcast Tv
March 1, 2025 at 03:15 AM
*ਨਾਨਕਸਰ ਕਲੇਰਾ ਤੋਂ ਅੱਜ ਸਵੇਰੇ (01 ਮਾਰਚ 2025) ਦਾ ਹੁਕਮਨਾਮਾ ਸਾਹਿਬ ਜੀ (ਅੰਗ 823)* *ਬਿਲਾਵਲੁ ਮਹਲਾ ੫ ॥* *ਗੁਰਿ ਪੂਰੈ ਮੇਰੀ ਰਾਖਿ ਲਈ ॥* (ਹੇ ਭਾਈ! ਵਿਕਾਰਾਂ ਦੇ ਟਾਕਰੇ ਤੇ) ਪੂਰੇ ਗੁਰੂ ਨੇ ਮੇਰੀ ਇੱਜ਼ਤ ਰੱਖ ਲਈ ਹੈ। *ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥* ਗੁਰੂ ਨੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ, (ਉਸ ਨਾਮ ਦੀ ਬਰਕਤਿ ਨਾਲ) ਅਨੇਕਾਂ ਜਨਮਾਂ ਦੇ ਕੀਤੇ ਕਰਮਾਂ ਦੀ ਮੈਲ ਮੇਰੇ ਮਨ ਵਿਚੋਂ ਦੂਰ ਹੋ ਗਈ ਹੈ ॥੧॥ ਰਹਾਉ ॥ *ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥* ਹੇ ਭਾਈ! ਪੂਰੇ ਗੁਰੂ ਦਾ ਦੱਸਿਆ ਹੋਇਆ ਹਰਿ-ਨਾਮ ਦਾ ਜਾਪ ਜਦੋਂ ਤੋਂ ਮੈਂ ਜਪਣਾ ਸ਼ੁਰੂ ਕੀਤਾ ਹੈ, (ਕਾਮਾਦਿਕ) ਸਾਰੇ ਵੈਰੀ ਦੁਰਜਨ ਨੱਸ ਗਏ ਹਨ। *ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥* ਮੇਰੇ ਪ੍ਰਭੂ ਦੀ ਬੜੀ ਤਾਕਤ ਹੈ, ਹੁਣ (ਇਹਨਾਂ ਵਿਚੋਂ) ਕੋਈ ਭੀ ਮੇਰਾ ਕੁਝ ਵਿਗਾੜ ਨਹੀਂ ਸਕਦਾ ॥੧॥ *ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥* (ਹੇ ਭਾਈ! ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਸੋਹਣੇ ਚਰਨ) ਮੇਰੇ ਮਨ ਵਿਚ ਆਸਰਾ ਬਣ ਗਏ ਹਨ, ਉਸ ਦਾ ਨਾਮ (ਹਰ ਵੇਲੇ) ਸਿਮਰ ਸਿਮਰ ਕੇ ਮੈਂ ਆਤਮਕ ਆਨੰਦ ਪ੍ਰਾਪਤ ਕੀਤਾ ਹੈ। *ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥* ਹੇ ਭਾਈ! (ਪ੍ਰਭੂ ਦਾ) ਦਾਸ ਨਾਨਕ ਉਸ (ਪ੍ਰਭੂ) ਦੀ ਸਰਨ ਪੈ ਗਿਆ ਹੈ ਜਿਸ ਤੋਂ ਵੱਡਾ ਹੋਰ ਕੋਈ ਨਹੀਂ ॥੨॥੧੨॥੯੮॥ *ਵਾਹਿਗੁਰੂ ਜੀ ਸਰਬੱਤ ਨੂੰ ਨਾਮ ਸਿਮਰਨ , ਤੰਦਰੁਸਤੀ ਤੇ ਚੜਦੀਆਂ ਕਲਾ ਵਾਲਾ ਜੀਵਨ ਬਖਸ਼ਣ ਜੀ* *ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ🙏🙏🌹🙏🙏*

Comments