
Shiromani Akali Dal
May 21, 2025 at 08:46 AM
ਹਰ ਪੱਖੋਂ ਫ਼ੇਲ੍ਹ ਅਤੇ ਦਿੱਲੀ ਵਾਲਿਆਂ ਦੇ ਹੇਠਾਂ ਲੱਗੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਕਿਸਾਨਾਂ ਦੀਆਂ ਜਮੀਨਾਂ 'ਤੇ ਵੱਡਾ ਡਾਕਾ ਮਾਰਨ ਦੀ ਤਿਆਰੀ ਕਰੀ ਬੈਠੀ ਹੈ । ਇਕੱਲੇ ਲੁਧਿਆਣਾ ਜ਼ਿਲ੍ਹੇ ਦੇ 40 ਪਿੰਡਾਂ ਦੀ ਤਕਰੀਬਨ 24,000 ਕਿੱਲੇ ਜ਼ਮੀਨ ਨੂੰ ਲੈਂਡ ਪੂਲੀਂਗ (land pooling) ਸਕੀਮ ਹੇਠ ਲੈ ਕੇ ਇਨ੍ਹਾਂ ਨੇ ਹਜ਼ਾਰਾਂ ਕਰੋੜ ਰੁਪਏ ਦੀ ਲੁੱਟ ਦਾ ਨਵਾਂ ਤਰੀਕਾ ਲੱਭਿਆ ਹੈ, ਜਿਸਦਾ ਸ਼੍ਰੋਮਣੀ ਅਕਾਲੀ ਦਲ ਪੁਰਜ਼ੋਰ ਵਿਰੋਧ ਕਰਦਾ ਹੈ ।
ਬੀਤੇ ਕੱਲ੍ਹ ਦਾਖਾ ਹਲਕੇ ਦੇ ਪਿੰਡ ਈਸੇਵਾਲ ਵਿਖੇ ਕਿਸਾਨ ਵੀਰਾਂ ਨੂੰ ਮਿਲ ਕੇ ਉਨ੍ਹਾਂ ਨਾਲ ਇਸ ਮਾਮਲੇ ਸੰਬੰਧੀ ਗੰਭੀਰ ਵਿਚਾਰਾਂ ਕੀਤੀਆਂ । ਆਪਣੇ ਵੱਲੋਂ ਪਾਰਟੀ ਦਾ ਸਟੈਂਡ ਸਪਸ਼ਟ ਕਰਨ ਦੇ ਨਾਲ-ਨਾਲ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਲੁੱਟ ਦੇ ਵਿਰੁੱਧ 29 ਮਈ ਨੂੰ ਲੁਧਿਆਣਾ ਵਿਖੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਦੇ ਦਫ਼ਤਰ ਦੇ ਬਾਹਰ ਇੱਕ ਵਿਸ਼ਾਲ ਧਰਨਾ ਵੀ ਲਾਵੇਗਾ । ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਮਜਦੂਰਾਂ ਦੀ ਪਾਰਟੀ ਹੈ ਅਤੇ ਹਮੇਸ਼ਾਂ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ।
👍
❤️
🙏
⚖
👏
❤
🔥
🖕
47