ਕੰਮ ਦੀ ਰਾਜਨੀਤੀ
May 27, 2025 at 06:15 PM
ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 87ਵੇਂ ਦਿਨ ਪੰਜਾਬ ਪੁਲਿਸ ਨੇ 127 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 6.6 ਕਿਲੋ ਅਫ਼ੀਮ ਅਤੇ 1.31 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 87 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 13,866 ਹੋ ਗਈ ਹੈ।