ਕੰਮ ਦੀ ਰਾਜਨੀਤੀ
May 29, 2025 at 09:50 AM
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ਼) ਬਾਰਡਰ ਰੇਂਜ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 521 ਗ੍ਰਾਮ ਹੈਰੋਇਨ ਅਤੇ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।
