
TV9 Punjabi
June 20, 2025 at 08:10 AM
ਪੰਜਾਬ 'ਚ ਆਏ ਦਿਨ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋ ਰਹੀਆਂ ਹਨ ਤੇ ਹੁਣ ਇੱਕ ਹੋਰ ਨੌਜਵਾਨ ਨੂੰ ਨਸ਼ੇ ਦੀ ਭੇਂਟ ਚੜ੍ਹ ਗਿਆ ਹੈ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਗੁਰਦਿੱਤੀ ਵਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਕਿ ਮਨਦੀਪ ਸਿੰਘ ਉਰਫ ਮੰਗਾ ਪੁੱਤਰ ਪੂਰਨ ਸਿੰਘ ਵੱਲੋਂ ਨਸ਼ੇ ਦੇ ਟੀਕੇ ਦੇ ਓਵਰਡੋਜ਼ ਮੌਤ ਹੋ ਗਈ। ਮ੍ਰਿਤਕ ਮਨਦੀਪ ਸਿੰਘ ਦੀ ਲਾਸ਼ ਮੱਲਾਵਾਲਾ ਦੇ ਜੈਮਲ ਵਾਲਾ ਰੋਡ ਮੈਨ ਚੌਕ ਤੋਂ ਮਿਲੀ ਹੈ, ਜਿੱਥੇ ਉਸ ਨੇ ਨਸ਼ੇ ਦਾ ਟੀਕਾ ਲਗਾਇਆ ਸੀ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ। ਉਸ ਦਾ 9 ਸਾਲ ਦਾ ਪੁੱਤਰ ਅਤੇ 14 ਸਾਲਾਂ ਦੀ ਧੀ ਹੈ, ਜਿਨ੍ਹਾਂ ਦੇ ਸਿਰ 'ਤੇ ਹੁਣ ਪਿਓ ਦਾ ਸਾਇਆ ਨਹੀਂ ਰਿਆ।read more...https://tv9punjabi.com/punjab-news/ferozepur-mallanwala-youngster-death-drugs-overdose-know-details-in-punjabi-2155936?utm_source=Whatsapp&utm_medium=Social&utm_campaign=editorial&utm_id=WhatsApp